ਅੱਗੇ-ਅੱਗੇ ਪੁਲਿਸ ਵਾਲੇ ਪਿੱਛੇ-ਪਿੱਛੇ ਕਿਸਾਨ, ਕਿਸਾਨ ਅੰਦੋਲਨ ਦੌਰਾਨ ਟਕਰਾਅ ਦਾ ਖ਼ਤਰਾ! |OneIndia Punjabi

Oneindia Punjabi 2024-02-13

Views 0

ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 13 ਫ਼ਰਵਰੀ ਨੂੰ 'ਦਿੱਲੀ ਕੂਚ' ਦਾ ਸੱਦਾ ਦਿੱਤਾ ਗਿਆ ਹੈ। ਇਸ ਵਿਚਾਲੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਗੱਲਬਾਤ ਰਾਹੀਂ ਮਾਮਲਾ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਲਈ ਚੰਡੀਗੜ੍ਹ ਵਿਚ ਕੇਂਦਰੀ ਮੰਤਰੀਆਂ ਤੇ ਕਿਸਾਨ ਆਗੂਆਂ ਵਿਚਾਲੇ ਮੀਟਿੰਗ ਜਾਰੀ ਹੈ। ਉੱਥੇ ਹੀ ਕਿਸਾਨਾਂ ਵੱਲੋਂ ਦਿੱਲੀ ਜਾਣ ਦੀ ਤਿਆਰੀ ਖਿੱਚ ਲਈ ਗਈ ਹੈ। ਇਸ ਵਿਚਾਲੇ ਪ੍ਰਸ਼ਾਸਨ ਵੱਲੋਂ ਕਿਸਾਨ ਅੰਦੋਲਨ ਨੂੰ ਲੈ ਕੇ ਤਿਆਰੀ ਵੀ ਕੀਤੀ ਜਾ ਰਹੀ ਹੈ। ਦਿੱਲੀ, ਹਰਿਆਣਾ, ਚੰਡੀਗੜ੍ਹ ਤੇ ਰਾਜਸਥਾਨ ਦੇ ਕਈ ਇਲਾਕਿਆਂ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਉੱਥੇ ਹੀ ਦਿੱਲੀ ਪੁਲਸ ਕਮਿਸ਼ਨਰ ਸੰਜੇ ਅਰੋੜਾ ਨੇ ਸਖ਼ਤ ਹੁਕਮ ਜਾਰੀ ਕਰ ਦਿੱਤੇ ਹਨ।ਦਿੱਲੀ ਪੁਲਸ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਤਹਿਤ ਕਿਸੇ ਵੀ ਤਰ੍ਹਾਂ ਦੀ ਰੈਲੀ ਜਾਂ ਜਲੂਸ ਕੱਢਣ ਤੇ ਸੜਕਾਂ ਨੂੰ ਰੋਕਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ 12 ਫ਼ਰਵਰੀ ਤੋਂ 12 ਮਾਰਚ ਤਕ ਲਾਗੂ ਰਹੇਗਾ। ਇਸ ਤੋਂ ਇਲਾਵਾ ਟ੍ਰੈਕਟਰ ਰੈਲੀਆਂ ਦੇ ਰਾਜਧਾਨੀ ਦੀ ਹੱਦ ਨੂੰ ਪਾਰ ਕਰਨ 'ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ।
.
Farmers back and forth with the policemen, danger of conflict during the farmers' movement!
.
.
.
#farmersprotest #kisanandolan #sarvansinghpandher
~PR.182~

Share This Video


Download

  
Report form
RELATED VIDEOS