ਹਰਿਆਣਾ ਦੀਆਂ ਸਰਹੱਦਾਂ 'ਤੇ ਬੈਠੇ ਹੋਏ ਕਿਸਾਨਾਂ ਨੂੰ ਅੱਜ 5 ਦਿਨ ਹੋ ਗਏ ਹਨ। ਕੇਂਦਰ ਸਰਕਾਰ ਨਾਲ ਗੱਲਬਾਤ ਦੇ ਭਰੋਸੇ ਤੋਂ ਬਾਅਦ ਕਿਸਾਨ ਅੱਗੇ ਨਹੀਂ ਵੱਧ ਰਹੇ। ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਨੇ 13 ਫਰਵਰੀ ਨੂੰ ਦਿੱਲੀ ਜਾਣ ਦਾ ਐਲਾਨ ਕੀਤਾ ਸੀ ਪਰ ਹਰਿਆਣਾ ਨਾਲ ਲੱਗਦੀ ਪੰਜਾਬ ਦੀ ਸਰਹੱਦ ਦੇ ਸ਼ੰਭੂ ਅਤੇ ਖਨੌਰੀ ਪੁਆਇੰਟਾਂ ’ਤੇ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਰੋਕ ਦਿੱਤਾ ਸੀ ਕਿਸਾਨ ਉਦੋਂ ਤੋਂ ਦੋਵੇਂ ਸਰਹੱਦੀ ਪੁਆਇੰਟਾਂ ’ਤੇ ਰੁਕੇ ਹੋਏ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਕਿਸਾਨਾਂ ਦੇ ਧਰਨੇ ਦੇ ਪੰਜਵੇਂ ਦਿਨ ਅੱਜ ਪੰਜਾਬ ਵਿਚ ਭਾਜਪਾ ਦੇ ਤਿੰਨ ਸੀਨੀਅਰ ਆਗੂਆਂ ਦੀਆਂ ਰਿਹਾਇਸ਼ਾਂ ਦੇ ਬਾਹਰ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਭਾਜਪਾ ਦੀ ਪੰਜਾਬ ਇਕਾਈ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਸੀਨੀਅਰ ਆਗੂ ਕੇਵਲ ਸਿੰਘ ਢਿੱਲੋਂ ਦੇ ਘਰਾਂ ਦੇ ਬਾਹਰ ਧਰਨੇ ਦੇਣ ਤੋਂ ਇਲਾਵਾ ਯੂਨੀਅਨ ਵਲੋਂ ਸੂਬੇ ਦੇ ਟੋਲ ਪਲਾਜ਼ਿਆਂ ’ਤੇ ਵੀ ਧਰਨੇ ਦਿੱਤੇ ਜਾ ਰਹੇ ਹਨ।
.
Leaders of farmers' union collections arrived with a large number of tractors!
.
.
.
#farmersprotest #kisanandolan #punjabnews
~PR.182~