Virsa singh valtoha ਦਾ ਗਿਆਨੀ ਹਰਪ੍ਰੀਤ ਸਿੰਘ ਨੂੰ ਜਵਾਬ ਪੇਸ਼ ਕਰ'ਤੇ ਨਵੇਂ ਸਬੂਤ,ਘੇਰੇ ਅਕਾਲੀ,ਦੇਖੋ ਵੀਡੀਓ ?

Oneindia Punjabi 2025-02-21

Views 0

Virsa singh valtoha ਅਤੇ ਗਿਆਨੀ ਹਰਪ੍ਰੀਤ ਸਿੰਘ ਦੇ ਵਿਚਕਾਰ ਚੱਲ ਰਹੀ ਬਹਿਸ ਵਿੱਚ ਨਵੇਂ ਤੱਥ ਸਾਹਮਣੇ ਆ ਰਹੇ ਹਨ। ਵਲਟੋਹਾ ਨੇ ਗਿਆਨੀ ਹਰਪ੍ਰੀਤ ਸਿੰਘ 'ਤੇ ਭਾਜਪਾ ਅਤੇ ਆਰਐੱਸਐੱਸ ਨਾਲ ਸੰਪਰਕਾਂ ਦਾ ਦੋਸ਼ ਲਾਇਆ ਸੀ। ਇਸ ਦੋਸ਼ ਦਾ ਸਪੱਸ਼ਟੀਕਰਨ ਦੇਣ ਲਈ, 15 ਅਕਤੂਬਰ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਗਿਆਨੀ ਹਰਪ੍ਰੀਤ ਸਿੰਘ ਨੂੰ ਸੱਦਾ ਦਿੱਤਾ ਗਿਆ ਸੀ। ਇਕੱਤਰਤਾ ਦੌਰਾਨ, ਵਲਟੋਹਾ ਨੇ ਵੀਡੀਓਗ੍ਰਾਫੀ ਜਨਤਕ ਕਰਨ ਦੀ ਮੰਗ ਕੀਤੀ ਸੀ। ਇਸ ਮੀਟਿੰਗ ਮਗਰੋਂ, ਪੰਜ ਸਿੰਘ ਸਾਹਿਬਾਨ ਨੇ ਵਲਟੋਹਾ ਨੂੰ ਅਕਾਲੀ ਦਲ ਤੋਂ ਦਸ ਸਾਲਾਂ ਲਈ ਕੱਢਣ ਦਾ ਆਦੇਸ਼ ਦਿੱਤਾ ਸੀ। ਵਲਟੋਹਾ ਨੇ ਇੱਕ ਹੋਰ ਵੀਡੀਓ ਜਾਰੀ ਕੀਤੀ ਹੈ ਜਿਸ ਵਿੱਚ ਉਹ ਗਿਆਨੀ ਹਰਪ੍ਰੀਤ ਸਿੰਘ ਨੂੰ ਸਿੱਧੇ ਤੌਰ 'ਤੇ ਚੁਣੌਤੀ ਦੇ ਰਹੇ ਹਨ। ਉਹ ਕਹਿੰਦੇ ਹਨ ਕਿ ਗਿਆਨੀ ਜੀ ਨੇ ਆਪਣੀਆਂ ਕਰਤੂਤਾਂ ਦਾ ਸਾਹਮਣਾ ਕਰਨ ਦਾ ਸਮਾਂ ਆ ਗਿਆ ਹੈ।

~PR.182~

Share This Video


Download

  
Report form
RELATED VIDEOS