ਨਾਰਕੋ-ਤਸਕਰੀ ਮਾਡਿਊਲ ਦਾ ਪਰਦਾਫਾਸ਼, 2.5 ਕਿਲੋ ਹੈਰੋਇਨ ਅਤੇ 42 ਲੱਖ ਰੁਪਏ ਡਰੱਗ ਮਨੀ ਬਰਾਮਦ

ETVBHARAT 2025-05-27

Views 1

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਕੈਨੇਡਾ-ਅਧਾਰਿਤ ਨਸ਼ਾ ਤਸਕਰ ਸੋਨੂੰ ਦੁਆਰਾ ਚਲਾਏ ਜਾ ਰਹੇ ਅੰਤਰਰਾਸ਼ਟਰੀ ਨਾਰਕੋ-ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸਦੇ ਭਾਰਤ-ਆਧਾਰਤ 3 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.5 ਕਿਲੋ ਹੈਰੋਇਨ ਅਤੇ 42 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਸਰਾਏ ਅਮਾਨਤ ਖਾਨ ਦੇ ਵਸਨੀਕ ਅਜੈਪਾਲ ਸਿੰਘ ਉਰਫ਼ ਅਜੈ ਅੰਮ੍ਰਿਤਸਰ ਦੇ ਭਗਤਾਂਵਾਲਾ ਦੇ ਵਸਨੀਕ ਹਰਦੀਪ ਸਿੰਘ ਅਤੇ ਤਰਨਤਾਰਨ ਦੇ ਅਲੀਪੁਰ ਦੇ ਵਸਨੀਕ ਮਿਲਾਪ ਸਿੰਘ ਵਜੋਂ ਹੋਈ ਹੈ। ਸਾਰੇ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਉਨ੍ਹਾਂ ਨੂੰ 30 ਮਈ ਤੱਕ 3 ਦਿਨਾਂ ਦਾ ਪੁਲਿਸ ਰਿਮਾਂਡ ਮਿਲਿਆ। ਪੁਲਿਸ ਅਧਿਕਾਰੀ ਦੱਸ ਰਹੇ ਹਨ ਕਿ ਪੁੱਛਗਿੱਛ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

Share This Video


Download

  
Report form
RELATED VIDEOS